- ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕੈਪ ਵਿੱਚ ਪਹੁੰਚ ਕੇ ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫ਼ਜਾਈ ਅਤੇ ਦਿੱਤੇ ਪ੍ਰਸ਼ੰਸਾ ਪੱਤਰ
ਮੋਹਾਲੀ, 28 ਦਸੰਬਰ - ਸੈਕਟਰ 91 ਮੋਹਾਲੀ ਦੀ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਅਤੇ ਸਨਾਤਨ ਧਰਮ ਸਭਾ ਵੱਲੋਂ ਅਜ਼ਾਦ ਗਰੁੱਪ ਦੇ ਸਹਿਯੋਗ ਨਾਲ ਸੈਕਟਰ 91 ਸਥਿਤ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਸਾਬਕਾ ਕੌਂਸਲਰ ਫੂਲਰਾਜ ਸਿੰਘ ਦੀ ਅਗਵਾਈ ਹੇਠ ਮਾਤਾ ਗੂਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਵਿੱਚ ਨਗਰ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਨੇ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਮੌਜੂਦਾ ਦੌਰ ਵਿੱਚ ਖੂਨਦਾਨ ਹੀ ਮਹਾਂਦਾਨ ਹੈ, ਇਸ ਲਈ ਵੱਧ ਤੋਂ ਵੱਧ ਖੂਨਦਾਨੀਆਂ ਨੂੰ ਅਜਿਹੇ ਕੈਪਾਂ ਵਿੱਚ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਉਕਤ ਸੰਸਥਾਵਾਂ ਵੱਲੋ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਵੀ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀ ਇਕੱਤਰ ਕੀਤਾ ਗਿਆ ਖੂਨ ਹਸਪਤਾਲਾਂ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਵਿੱਚ ਸਹਾਈ ਹੁੰਦਾ ਹੈ। ਸਰਦਾਰ ਕੁਲਵੰਤ ਸਿੰਘ ਨੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ।
ਪੀ.ਜੀ.ਆਈ. ਚੰਡੀਗੜ੍ਹ ਤੋ ਆਈ ਡਾਕਟਰਾਂ ਦੀ ਟੀਮ ਨੇ ਕੈਂਪ ਵਿੱਚ ਪਹੁੰਚੇ ਖੂਨਦਾਨੀਆਂ ਤੋਂ ਖੂਨ ਦੇ ਯੂਨਿਟ ਇਕੱਤਰ ਕੀਤੇ। ਕੈਂਪ ਵਿੱਚ ਖੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਦੇ ਲਈ ਰਿਫਰੈਸ਼ਮੈਂਟ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
No comments:
Post a Comment