ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਸਿੰਘ ਬਰਸਟ

-- 174.80 ਲੱਖ ਮੀਟ੍ਰਿਕ ਟਨ ਝੋਨੇ ਚੋਂ 171.02 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ
-- ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਹਰ ਸਮੇਂ ਖੜੀ |
ਐਸ.ਏ.ਐਸ. ਨਗਰ (ਚੰਡੀਗੜ/ਮੋਹਾਲੀ) 17 ਨਵੰਬਰ 2023 ( ) - ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀ ਵਿੱਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬਧ ਹੈ। ਸਮੂਹ ਅਨਾਜ ਮੰਡੀਆਂ ਅਤੇ ਸੀਜ਼ਨਲ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਹਨਾਂ ਨੇ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਨਾਲੋਂ-ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਜਿਆਦਾ ਕਮੀ ਨਹੀਂ ਆਈ ਹੈ। 
ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਦੀਆਂ 1854 ਪੱਕੀਆਂ ਮੰਡੀਆਂ ਤੇ 623 ਨੋਟੀਫਾਈਡ ਆਰਜੀ ਮੰਡੀਆਂ ਵਿੱਚ  174.80 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ 171.02 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦੀ ਜਾ ਚੁੱਕੀ ਹੈ ਅਤੇ 3.78 ਲੱਖ ਮੀਟ੍ਰਿਕ ਟਨ ਫਸਲ ਦੀ ਖ਼ਰੀਦ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਚੋਂ 144.35 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਦਕਿ 26.67 ਲੱਖ ਮੀਟ੍ਰਿਕ ਟਨ ਝੋਨਾ ਬਕਾਇਆ ਹੈ। ਉਨ੍ਹਾਂ ਅਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 2.29 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਤੇ 2.59 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ 760 ਮੰਡੀਆਂ ਵਿੱਚ ਬਾਇਓਮੈਟ੍ਰਿਕ ਮਸ਼ੀਨ ਸ਼ੁਰੂ ਹੋ ਚੁੱਕੀ ਹਨ ਅਤੇ ਹੁਣ ਤੱਕ 1,23,8,59 ਐਂਟਰੀਆਂ ਬਾਇਓਮੈਟ੍ਰਿਕ ਰਾਹੀਂ ਹੋ ਗਈ ਹਨ।
                                                        ………………………………………………………………………………….

Comments

Popular posts from this blog

Actor-Singer Deepti Sadhwani plays the female lead in Badshah-Fazilpuria music video 'Haryana Roadways', shot in Chandigarh, Mohali & Panchkula

VYRL Originals presents Akull’s latest song Bahana,

Got a Visa Rejection for Canada? Reapply Successfully with the Help of CAIPS!